ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 51 ਦੇ ਮੁਹੱਲਾ ਗੀਤਾ ਕਲੋਨੀ ‘ਚ 45 ਲੱਖ 30 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਵਿਕਾਸ ਕਾਰਜਾਂ ਨਾਲ ਵਾਰਡ ਦੀ ਬਦਲ ਰਹੀ ਤਸਵੀਰ : ਸੁਭਾਸ਼ ਗੋਰੀਆ ਜਲੰਧਰ 17,ਮਈ : ਪੰਜਾਬ ਸਰਕਾਰ ਚ ਵਜ਼ੀਰ ਮੋਹਿੰਦਰ ਭਗਤ ਅਤੇ ਸੀਨੀਅਰ ਆਪ ਆਗੂ ਸੁਭਾਸ਼ ਗੋਰੀਆ ਨੇ ਵਾਰਡ ਨੰਬਰ 51 ਦੇ ਮੁਹੱਲਾ ਗੀਤਾ ਕਲੋਨੀ ਵਿੱਚ ਕਰੀਬ 45 ਲੱਖ 30 ਹਜ਼ਾਰ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਦਾ ਸ਼ੁਭਾਰੰਭ ਕੀਤਾ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਚ ਵਜ਼ੀਰ ਮੋਹਿੰਦਰ ਭਗਤ ਦਾ ਸਵਾਗਤ ਕਰਦਿਆਂ ਖੇਤਰ ਵਿੱਚ ਵਿਕਾਸ ਕਾਰਜ ਸ਼ੁਰੂ ਹੋਣ ‘ਤੇ ਖੁਸ਼ੀ ਜਤਾਈ। ਇਸ ਮੌਕੇ ਵਜ਼ੀਰ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ ਅਤੇ ਸੀਵਰੇਜ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਤਰਜੀਹ ਦੇ ਆਧਾਰ ‘ਤੇ ਸੁਧਾਰਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਸੀਨੀਅਰ ਆਪ ਆਗੂ ਸੁਭਾਸ਼ ਗੋਰੀਆ ਨੇ ਕਿਹਾ ਕਿ ਵਾਰਡ ਨੰਬਰ 51 ਵਿੱਚ ਲੰਬੇ ਸਮੇਂ ਤੋਂ ਸੜਕ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਚ ਵਜ਼ੀਰ ਮੋਹਿੰਦਰ ਭਗਤ ਅਤੇ ਜਲੰਧਰ ਦੇ ਮੇਅਰ ਵਨੀਤ ਧੀਰ ਵਲੋਂ ਪੂਰਾ ਕੀਤਾ ਜਾ ਰਿਹਾ ਹੈ।ਗੋਰੀਆ ਨੇ ਕਿਹਾ ਕਿ ਵਾਰਡ 51 ਦੇ ਵਿਕਾਸ ਲਈ ਹੁਣ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਾਰਡ ਚ ਲੱਖਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ।ਇਸ ਮੌਕੇ ਵਜ਼ੀਰ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਨਾਲ ਪੂਰੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਲੰਬੇ ਸਮੇਂ ਤੱਕ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਸਥਾਨਕ ਨਿਵਾਸੀਆਂ ਨੇ ਵੀ ਖੇਤਰ ਵਿੱਚ ਵਿਕਾਸ ਕਾਰਜ ਸ਼ੁਰੂ ਹੋਣ ‘ਤੇ ਖੁਸ਼ੀ ਪ੍ਰਗਟ ਕੀਤੀ। ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ,ਮਨਜੀਤ ਕਾਲਾ, ਕਾਬਲ ਸਿੰਘ,ਰਿੰਕੂ ਭਗਤ, ਆਹਲੂਵਾਲੀਆ,ਪਿਆਰਾ ਲਾਲ ਭਗਤ,ਕੇ ਐਨ ਭੱਟੀ,ਰਾਹੁਲ ਲੋਚ,ਭਾਰਤੀ ਭਗਤ,ਗੁਰਦੀਪ ਕੌਰ ਸਮੇਤ ਹੋਰ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

Post a Comment

Previous Post Next Post